ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਆਪਸ ‘ਚ ਮਿਲੀਆਂ ਹੋਈਆਂ ਹਨ: ਚੀਮਾ

ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਨਾਭਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਦੀ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਆਪਸ ‘ਚ ਮਿਲੀਆਂ ਹੋਈਆਂ ਹਨ।

ਉਨ੍ਹਾਂ ਨੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਹੀ ਇਸ ਗੱਲ ਦਾ ਪਤਾ ਸੀ ਕਿ ਕੈਪਟਨ ਕਿਸੇ ਨਾਲ ਵੀ ਨਹੀਂ ਮਿਲਦੇ ਤੇ ਉਹ ਕੈਬਨਿਟ ਦੀਆਂ ਮੀਟਿੰਗਾਂ ਵੀ ਰੱਦ ਕਰ ਦਿੰਦੇ ਹਨ।

ਚੀਮਾ ਨੇ ਸੂਬਾ ਸਰਕਾਰ ‘ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਨੂੰ ਪੰਜਾਬ ‘ਚ ਸਿੱਖਿਆ ਬਜਟ ਨੂੰ ਵਧਾਉਣਾ ਚਾਹੀਦਾ ਹੈ ਪਰ ਸਰਕਾਰ ਜਾਣ ਬੁੱਝ ਕੇ ਸਰਕਾਰੀ ਸਕੂਲਾਂ ਨੂੰ ਖਤਮ ਕਰਨਾ ਚਾਹੁੰਦੀ ਹੈ।

ਉਨ੍ਹਾਂ ਨੇ ਟਕਸਾਲੀ ਆਗੂਆਂ ਤੇ ਬੋਲਦਿਆਂ ਚੀਮਾ ਨੇ ਕਿਹਾ ਕਿ ਪਾਰਟੀ ਉਨ੍ਹਾਂ ਨਾਲ ਗਠਜੋੜ ‘ਤੇ ਵਿਚਾਰ ਕਰ ਸਕਦੀ ਹੈ ਪਰ ਸੁਖਪਾਲ ਖਹਿਰਾ ਅਤੇ ਸਿਰਨਜੀਤ ਬੈਂਸ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਗਠਜੋੜ ਸਾਨੂੰ ਮਨਜ਼ੂਰ ਨਹੀਂ।

ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਬੋਲਦੇ ਹੋਏ ਆਪ ਆਗੂ ਨੇ  ਕਿਹਾ ਕਿ ਦੋਵੇਂ ਪਾਰਟੀਆਂ ਲੋਕਾਂ ਨਾਲ ਧੋਖਾ ਕਰ ਰਹੀਆਂ ਹਨ ਅਤੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਹੀ ਜਿਤਾਉਣਗੇ।

ਆਮ ਆਦਮੀ ਪਾਰਟੀ ਦੇ ਬਿਜਲੀ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਬਿਜਲੀ ਦਾ ਮੁੱਦਾ ਵਿਧਾਨ ਸਭਾ ‘ਚ ਉਠਾ ਰਹੇ ਹਾਂ।ਇਹ ਸਾਰੀ ਠੱਗੀ ਬਾਦਲ ਸਰਕਾਰ ਦੇ ਰਾਜ ‘ਚ ਹੋਈ ਹੈ ਅਤੇ ਕੈਪਟਨ ਵੀ ਇਸ ਵਿਚ ਭਾਈਵਾਲ ਹਨ।

Author: ElectionAdda