ਅੰਗਰੇਜ਼ਾਂ ਦੇ ਪਿੱਠੂ ਸਨ ਮਜੀਠੀਆ ਦੇ ਪੜਦਾਦਾ: ਕਾਂਗਰਸ

ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਅਕਾਲੀ ਦਲ (ਬਾਦਲ) ਦੇ ਜਨਰਲ ਸਕੱਤਰ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ‘ਤੇ ਹਮਲਾ ਬੋਲਦਿਆਂ ਉਨ੍ਹਾਂ ਦੇ ਪੜਦਾਦਾ ਸੁੰਦਰ ਸਿੰਘ ਮਜੀਠੀਆ ਨੂੰ ਅੰਗਰੇਜ਼ਾਂ ਦਾ ਪਿੱਠੂ ਦੱਸਿਆ।
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਇੰਦਰਬੀਰ ਸਿੰਘ ਬੁਲਾਰੀਆ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੱਲ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਕਾਲੀ ਵਿਧਾਇਕ ਦੇ ਪੜਦਾਦਾ ਨੇ 1919 ਦੇ ਜਲ੍ਹਿਆਂਵਾਲਾ ਬਾਗ ਸਾਕੇ ਦੀ ਹਮਾਇਤ ਕੀਤੀ ਸੀ ਅਤੇ
ਇਸਤੋਂ ਇਲਾਵਾ ਨਨਕਾਣਾ ਸਾਹਿਬ ਸਾਕੇ ਦੇ ਦੋਸ਼ੀਆਂ ਦੀ ਹਮਾਇਤ ਕਰਕੇ ਅੰਗ੍ਰੇਜ਼ ਸਰਕਾਰ ਤੋਂ ਕਈ ਖ਼ਿਤਾਬ ਲਏ ਸਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਕਾਲੀਆਂ ਨੇ ਉਸ ਸਮੇਂ ਸੁੰਦਰ ਸਿੰਘ ਮਜੀਠੀਆ ਨੂੰ ਦੇਸ਼ਧ੍ਰੋਹੀ ਠਹਿਰਾਇਆ ਸੀ।
ਕਾਂਗਰਸ ਆਗੂਆਂ ਨੇ ਇਸ ਬਾਬਤ ਸਬੂਤ ਪੇਸ਼ ਕਰਦਿਆਂ ਕਿਹਾ ਕਿ ਨਾ ਸਿਰਫ਼ ਮਜੀਠੀਆ, ਬਲਕਿ ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਨੂੰ ਵੀ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਉਨ੍ਹਾਂ ਦੇ ਪੜਦਾਦੇ ਵੱਲੋਂ ਰਾਤ ਦਾ ਖਾਣਾ ਖਵਾਉਣ ਲਈ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Author: ElectionAdda