ਆਪ-ਅਕਾਲੀ ਦਲ ਟਕਸਾਲੀ ਗੱਠਜੋੜ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਬਿਆਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੱਲ ਰਹੀ ਗਠਜੋੜ ਬਾਰੇ ਚਰਚਾ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅਜਿਹੇ ਗੱਠਜੋੜ ਦਾ ਚੋਣਾਂ ਦੇ ਨਤੀਜਿਆਂ ‘ਤੇ ਕੋਈ ਅਸਰ ਨਹੀਂ ਪਵੇਗਾ।
ਐਤਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦੁਰਗਿਆਣਾ ਮੰਦਰ ਦੀ ਕਾਰ ਸੇਵਾ ਦਾ ਕੰਮ ਸ਼ੁਰੂ ਕਰਵਾਉਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਵੇਂ ਹੀ ਚੋਣਾਂ ਨਜਦੀਕ ਆਉਂਦੀਆਂ ਹਨ, ਅਜਿਹੇ ਕਈ ਗਠਜੋੜ ਬਣਦੇ ਅਤੇ ਚੋਣਾਂ ਤੋਂ ਬਾਅਦ ਟੁੱਟ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ  ਆਪ ਅਤੇ ਟਕਸਾਲੀਆਂ ਵਿਚਾਲੇ ਗਠਜੋੜ ਨਾਲ ਪੰਜਾਬ ਕਾਂਗਰਸ ਨੂੰ ਕੋਈ ਫਰਕ ਨਹੀਂ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਬਿਨਾਂ ਕਿਸੇ ਪਾਰਟੀ ਨਾਲ ਗੱਠਜੋੜ ਕੀਤੇ ਇੱਕਲੇ ਹੀ ਮੈਦਾਨ ‘ਚ ਉਤਰੇਗੀ ਅਤੇ ਵੱਧ ਤੋਂ ਵੱਧ ਸੀਟਾਂ ਜਿੱਤਣ ਦੀ ਕੋਸ਼ਿਸ਼ ਕਰੇਗੀ।

ਇਸ ਦੌਰਾਨ ਭਾਰਤ-ਪਾਕਿ ਦਰਮਿਆਨ ਵਿਗੜਦੇ ਸੰਬੰਧਾਂ ‘ਤੇ ਬੋਲਦਿਆਂ ਕੈਪਟਨ ਸਿੰਘ ਨੇ ਕਿਹਾ ਕਿ ਪੁਲਵਾਮਾ ਵਰਗੇ ਹਮਲਿਆਂ ਨੂੰ ਭਾਰਤ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣੀ ਫੌਜ ਨੂੰ ਕਾਬੂ ‘ਚ ਰੱਖਣ ਦੀ ਅਪੀਲ ਕੀਤੀ।

Author: ElectionAdda