ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਸਰਹੱਦ ਤੇ ਪਾਕਿਸਤਾਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ ਤੋਂ ਬਾਅਦ ਦੋਨਾਂ ਦੇਸ਼ਾਂ ਵਿਚਾਲੇ ਹਾਲਾਤ ਤਨਾਅਪੂਰਣ ਬਣੇ ਹੋਏ ਹਨ।

ਕੈਪਟਨ ਸਿੰਘ ਨੇ ਹਾਲਾਤ ਦਾ ਜਾਇਜ਼ਾ ਲੈਣ ਲਈ ਬੁਧਵਾਰ ਨੂੰ ਸੀਮਾ ਸੁਰੱਖਿਆ ਬਲ (ਬੀ. ਐਸ. ਐਫ), ਫੌਜ, ਆਈ. ਟੀ. ਬੀ. ਪੀ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਅਗਲੇ ਦੋ ਦਿਨਾਂ ਦੌਰਾਨ ਸਰਹੱਦੀ ਜ਼ਿਲ੍ਹੇਆਂ- ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਰੀਦਕੋਟ ਅਤੇ ਫਿਰੋਜ਼ਪੁਰ ਦਾ ਦੌਰਾ ਕਰਣਗੇ।

ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਪੈਦਾ ਹੋਏ ਤਣਾਅ ਅਤੇ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਕੈਪਟਨ ਸਿੰਘ ਨੇ ਦੱਸਿਆ ਕਿ ਪੰਜਾਬ ‘ਚ ਹਵਾਈ ਫੌਜ ਦੇ ਅੱਡਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਹਾਲ ‘ਚ ਭਾਰਤੀ ਹਵਾਈ ਫੋਜ਼ ਦੀ ਪਾਕਿਸਤਾਨ ਦੇ ਅੱਤਵਾਦੀ ਠਿਕਾਣਿਆਂ ‘ਤੇ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ ਸੀ।

Author: ElectionAdda