ਪੰਜਾਬ ‘ਚ ਲੋਕਸਭਾ ਸੀਟਾਂ ਦੀ ਵੰਡ ਨੂੰ ਲੈਕੇ ਅਕਾਲੀ-ਭਾਜਪਾ ਨੇ ਕੀਤਾ ਇਹ ਫੈਸਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂਆਂ  ਨੇ ਵੀਰਵਾਰ ਨੂੰ ਦਿੱਲੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਅਕਾਲੀ-ਭਾਜਪਾ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਕੀਤੀ ਗਈ।

ਇਸ ਮੀਟਿੰਗ ‘ਚ ਅਮਿਤ ਸ਼ਾਹ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ, ਸ਼ਵੇਤ ਮਲਿਕ ਵੀ ਮੌਜੂਦ ਸਨ । ਭਾਜਪਾ ਦੇ ਕੌਮੀ ਪ੍ਰਧਾਨ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਲੋਕ ਸਭਾ ਚੋਣਾਂ ‘ਚ ਅਕਾਲੀ ਦਲ ਪੰਜਾਬ ਦੀਆਂ 10 ਸੀਟਾਂ ‘ਤੇ ਜਦਕਿ ਭਾਜਪਾ 3 ਸੀਟਾਂ ‘ਤੇ ਚੋਣਾਂ ਲੜੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀਆਂ ਲੋਕਸਭਾ ਚੋਣਾਂ ਵਾਂਗ ਹੀ ਅਕਾਲੀ-ਭਾਜਪਾ ਦੋਨੋਂ ਪਾਰਟੀਆਂ ਪੁਰਾਣੀਆਂ ਸੀਟਾਂ ‘ਤੇ ਹੀ ਚੋਣ ਲੜੇਗੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਚੋਣਾਂ ਨੂੰ ਲੈ ਕੇ ਦੋਵੇਂ ਪਾਰਟੀਆਂ ਨੇ ਮਿਲ ਕੇ ਕੋਆਰਡੀਨੇਸ਼ਨ ਕਮੇਟੀ ਬਣਾਈ ਹੈ, ਜਿਸ ਦੀ ਹਰ ਹਫਤੇ ਮੀਟਿੰਗ ਕੀਤੀ ਜਾਵੇਗੀ।

ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਮੌਕੇ ਬੋਲਦੇ ਹੋਏ ਕਿਹਾ ਕਿ ਅਕਾਲੀ ਅਤੇ ਭਾਜਪਾ ਦਾ ਨਹੁੰ ਸੱਸ ਦਾ ਰਿਸ਼ਤਾ ਹੈ ਅਤੇ ਦੋਨੋਂ ਪਾਰਟੀਆਂ ਲੋਕਾਂ ਲਈ ਲੜਾਈ ਲੜਦੀਆਂ ਹਨ ਜਦਕਿ ਸੂਬੇ ਦੀ ਕਾਂਗਰਸ ਸਰਕਾਰ ਨੇ ਸਿਰਫ ਲੋਕਾਂ ਨਾਲ ਧੋਖਾ ਹੀ ਕੀਤਾ ਹੈ।

 

Author: ElectionAdda