ਪੰਜਾਬ ਸਰਕਾਰ ਜੇਲਾਂ ‘ਚ ਬੰਦ ਅਪਰਾਧੀਆਂ ਦੀ ਖ਼ਾਤਰਦਾਰੀ ‘ਤੇ ਖਰਚ ਰਹੀ ਹੈ ਕਰੋੜਾਂ ਰੁਪਏ: ਭਗਵੰਤ ਮਾਨ

ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜੇਲਾਂ ਵਿਚ ਬੰਦ ਅਪਰਾਧੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸਖ਼ਤ ਨਿਖੇਪੀ ਕੀਤੀ ਹੈ।
ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜੇਲ ‘ਚ ਬੰਦ ਅਪਰਾਧੀ ਨਿਰਮਲ ਸਿੰਘ ਭੰਗੂ ਦੀ ਕੰਪਨੀ ਪਰਲ ਨੇ ਸਮੁੱਚੇ ਪੰਜਾਬ, ਖਾਸਕਰ ਮਾਲਵਾ ਖੇਤਰ ਵਿਚ ਲੋਕਾਂ ਤੋਂ ਕਰੋੜਾਂ ਰੁਪਏ ਠੱਗੇ ਹਨ ਪਰ ਸਰਕਾਰ ਉਸਦੇ ਖਿਲਾਫ ਸਖ਼ਤ ਐਕਸ਼ਨ ਲੈਣ ਦੀ ਜਗ੍ਹਾ ਉਸਦੀ ਖ਼ਾਤਰਦਾਰੀ ਕਰਨ ਵਿਚ ਰੁੱਝੀ ਹੋਈ ਹੈ ਅਤੇ ਜੇਲ੍ਹ ਵਿਚ ਬੰਦ ਭੰਗੂ ਦੀ ਸੁਰੱਖਿਆ ਅਤੇ ਸਹੂਲਤਾਂ ‘ਤੇ ਕਰੋੜਾਂ ਰੁਪਏ ਖ਼ਰਚ ਕਰ ਰਹੀ ਹੈ।
ਇਸ ਦੌਰਾਨ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਨੇ
ਨੇ ਵੀ ਕੈਪਟਨ ਸਰਕਾਰ ਤੇ ਕਾਨੂੰਨ ਦੀ ਉਲੰਘਣਾ ਕਰਨ ਅਤੇ ਬੇਕਸੂਰ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਲੋਕਾਂ ਦਾ ਸਾਥ ਦਾ ਆਰੋਪ ਲਗਾਇਆ।
ਉਨ੍ਹਾਂ ਨੇ ਕਿਹਾ ਕਿ ਅਕਾਲੀ ਵਿਧਾਇਕਾਂ ਦਾ ਬੇਰੋਕ ਟੋਕ ਉਮਰਾਨੰਗਲ ਨੂੰ ਜੇਲ੍ਹ ਵਿਚ ਮਿਲਣਾ ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭਗਤ ਦਾ ਉਦਾਹਰਣ ਹੈ।
ਪ੍ਰੋ. ਸਿੰਘ ਨੇ ਮੰਗ ਕੀਤੀ ਕਿ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸੰਬੰਧਿਤ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ ਅਤੇ ਸੂਬੇ ਦੇ ਲੋਕਾਂ ਦਾ ਕਨੂੰਨ-ਵਿਵਸਥਾ ਤੇ  ਵਿਸ਼ਵਾਸ ਬਹਾਲ ਕਰੇ।

Author: ElectionAdda