ਪੰਜਾਬ ਸਰਕਾਰ ਦਾ ਅਧਿਆਪਕਾਂ ਨੂੰ ਰੈਗੂਲਰ ਕਰਣ ਦਾ ਫੈਸਲਾ ਮਹਿਜ਼ ਇੱਕ ਲਾਰਾ: ਖਹਿਰਾ

ਪੰਜਾਬ ਸਰਕਾਰ ਨੇ ਅੱਜ ਸੂਬੇ ਦੇ 5178 ਅਧਿਆਪਕ ਤੇ ਨਰਸਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਫੈਸਲੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ  ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਸਰਕਾਰ ਵਲੋਂ ਇਸ ਸਾਲ ਪਹਿਲੀ ਅਕਤੂਬਰ ਤੋਂ ਅਧਿਆਪਕਾਂ ਨੂੰ ਪੱਕੇ ਕਰਣ ਦੇ ਫੈਸਲੇ ਨੂੰ ਰੈਗੂਲਰ ਸਿਰਫ ਇਕ ਲਾਰਾ ਕਰਾਰ ਦਿੱਤਾ ਹੈ।

ਖਹਿਰਾ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ ਜੋ ਮਹਿਜ਼ ਇੱਕ ਲਾਰਾ ਬਣਕੇ ਹੀ ਰਹਿ ਜਾਵੇਗਾ।

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦੀ ਵਜ੍ਹਾ ਨਾਲ ਪੜ੍ਹੇ ਲਿਖੇ ਵਰਗ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਧਰਨੇ ਦੇਣੇ ਪੈ ਰਹੇ ਹਨ, ਸਰਕਾਰੀ ਹਸਪਤਾਲਾਂ ਦੀਆਂ ਛੱਤਾਂ ਅਤੇ ਟੈਂਕੀਆਂ ਤੋਂ ਛਾਲਾਂ ਮਾਰਨੀਆਂ ਪੈ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਨੂੰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਪੱਕਾ ਕਰਨਾ ਚਾਹੀਦਾ ਹੈ।

 

 

Author: ElectionAdda