ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਬਣਾਈ ਗਈ ‘ਸਿਟ’ ਪੂਰੀ ਤਰ੍ਹਾਂ ਫਰਾਡ: ਸੁਖਬੀਰ ਬਾਦਲ

ਸ਼ੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਬਣਾਈ ਗਈ ‘ਸਿਟ’ ਪੂਰੀ ਤਰ੍ਹਾਂ ਨਾਲ ਫਰਾਡ ਹੈ ਅਤੇ ਸਾਨੂੰ ਇਸ ਟੀਮ ਵਲੋਂ ਕੀਤੀ ਕਿਸੇ ਵੀ ਕਾਰਵਾਈ ਦੀ ਕੋਈ ਪਰਵਾਹ ਨਹੀਂ ਹੈ।

ਸ਼ੁੱਕਰਵਾਰ ਨੂੰ ਸਮਰਾਲਾ ‘ਚ ਵਰਕਰ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ  ਜਿਸ ਤਰ੍ਹਾਂ ਪਹਿਲਾਂ ਜਸਟਿਸ ਰਣਜੀਤ ਸਿੰਘ ਵੱਲੋਂ ਪੇਸ਼ ਕੀਤੀ ਰਿਪੋਰਟ ਪੂਰੀ ਤਰ੍ਹਾਂ ਝੂਠੀ ਹੈ, ਉਸੇ ਤਰ੍ਹਾਂ ‘ਸਿਟ’ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਕਾਂਗਰਸੀ ਆਗੂਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ।

ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗ੍ਰਿਫਤਾਰੀ ਦੀ ਸ਼ੰਕਾ ਬਾਰੇ ਪੁੱਛਣ ‘ਤੇ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਬਦਲਾ ਲੈਣ ਲਈ ਸੂਬੇ ਦੀ ਕਾਂਗਰਸ ਸਰਕਾਰ ਭਾਵੇਂ ਜੋ ਮਰਜ਼ੀ ਕਰ ਲਵੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਕਿਸੇ ਗੱਲ ਤੋਂ ਨਹੀਂ ਡਰਦੇ।

 

Author: ElectionAdda