ਹਰਸਿਮਰਤ ਬਾਦਲ ਨੇ ਸਿੱਧੂ ਨੂੰ ਦੇਸ਼ਧਰੋਹੀ ਕਰਾਰ ਦਿੱਤਾ

ਕੇਂਦਰੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਸੂਬੇ ਦੀ ਕਾਂਗਰਸ ਸਰਕਾਰ ‘ਚ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਤਿੱਖਾ ਹਮਲਾ ਕਰਦੇ ਹੋਏ ਨੂੰ ਉਨ੍ਹਾਂ ਨੂੰ ਦੇਸ਼ ਦੇ ਨਾਲ ਧੋਖਾ ਕਰਣ ਵਾਲਾ ਕਰਾਰ ਦਿੱਤਾ ਹੈ।

ਸਿੱਧੂ ‘ਤੇ ਇਲਜ਼ਾਮ ਲਗਾਉਂਦੇ ਹੋਏ ਬੀਬੀ ਬਾਦਲ ਨੇ ਕਿਹਾ ਕਿ ਜਿਸ ਜਨਰਲ ਨੇ ਦੇਸ਼ ਦੇ ਕਈ ਜਵਾਨ ਸ਼ਹੀਦ ਕਰਵਾ ਦਿੱਤੇ ਹਨ ਉਸਨੂੰ ਗਲੇ ਮਿਲਣ ਕਾਰਣ ਸਾਰਾ ਦੇਸ਼ ਸਿੱਧੂ ਨੂੰ ਦੇਸ਼ਧਰੋਹੀ ਕਹਿ ਰਿਹਾ ਹੈ।

ਹਰਸਿਮਰਤ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਲੋਕ ਮੇਰੇ ਪਰਿਵਾਰ ਬਾਰੇ ਜਨਰਲ ਡਾਇਰ ਦਾ ਸਾਥ ਦੇਣ ਦਾ ਦੋਸ਼ ਲਗਾ ਰਹੇ ਹਨ, ਇਹ ਲੋਕ ਸਿਰਫ ਬਕਵਾਸ ਕਰ ਰਹੇ ਹਨ ਅਤੇ ਉਨ੍ਹਾਂ ਦੇ ਪਰਦਾਦੇ ਨੂੰ ਸ਼੍ਰੋਮਣੀ ਕਮੇਟੀ ਦਾ ਪਹਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲਡ ਚੇਨ ਪ੍ਰਾਜੈਕਟ ਦਾ ਉਦਘਾਟਨ ਕਰਨ ਲਈ ਜਲੰਧਰ ਪਹੁੰਚੀ ਸੀ।

ਆਉਣ ਵਾਲੀਆਂ ਲੋਕਸਭਾ ਚੋਣਾਂ ‘ਚ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਨੂੰ ਟਿਕਟ ਦੇਣ ਬਾਰੇ ਚੱਲ ਰਹੀਆਂ ਗੱਲਾਂ ‘ਤੇ ਉਨ੍ਹਾਂ ਕਿਹਾ ਕਿ ਟਿਕਟਾਂ ਬਾਰੇ ਫੈਸਲਾ ਕੋਰ ਕਮੇਟੀ ਹੀ ਕਰੇਗੀ।

Author: ElectionAdda