ਹਵਾਈ ਫੌਜ ਦੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਨੇ ਕੀਤੀ ਮੀਟਿੰਗ, ਲਿਆ ਹਾਲਾਤ ਦਾ ਜਾਇਜ਼ਾ

ਮੰਗਲਵਾਰ ਨੂੰ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਦੇ ਬਾਲਾਕੋਟ ‘ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਠਿਕਾਣੇ ‘ਤੇ ਕੀਤੀ ਕਾਰਵਾਈ ਤੋਂ ਬਾਅਦ ਪੰਜਾਬ ਸਮੇਤ ਸਰਹੱਦੀ ਸੂਬਿਆਂ ‘ਚ ਹਾਈ-ਅਲਰਟ ਹੈ।

ਇਸ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਾਲਾਤ ਬਾਰੇ ਵਿਚਾਰ ਚਰਚਾ ਕੀਤੀ।
ਇਸ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਸਰਹੱਦੀ ਇਲਾਕਿਆਂ ਵਿਚ ਹਾਈ-ਅਲਰਟ ਜਾਰੀ ਕਰ ਦਿੱਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਜ਼ਮੀਨੀ ਪੱਧਰ ‘ਤੇ ਸਰਹੱਦੀ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਜਾਣਗੇ।
ਆਪਣੇ ਬਿਆਨ ‘ਚ ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

ਇਸਤੋਂ ਪਹਿਲਾਂ ਇਸ ਕਾਰਵਾਈ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਭਾਰਤੀ ਹਵਾਈ ਫੌਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ ਫੌਜ ਨੇ ਗੁਆਂਢੀ ਮੁਲਕ ‘ਚ ਚੱਲ ਰਹੇ ਅੱਤਵਾਦੀ ਸੰਗਠਨਾਂ ਨੂੰ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਇਸਤਰ੍ਹਾਂ ਦੀ ਕਾਰਵਾਈ ਬਹੁਤ ਜ਼ਰੂਰੀ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਫੌਜ ਨੂੰ ਆਪਣਾ ਪੂਰਾ ਸਮਰਥਨ ਦਿੰਦਿਆਂ ਏਅਰਫੋਰਸ ਦੀ ਜਮ ਕੇ ਸਲਾਘਾ ਵੀ ਕੀਤੀ।
ਦੱਸ ਦਈਏ ਕਿ 14 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਇੱਕ ਅੱਤਵਾਦੀ ਨੇ ਵਿਸਫੋਟ ਨਾਲ ਭਰੀ ਕਾਰ ਸੀਆਰਪੀਏਫ਼ ਦੇ ਕਾਫ਼ਿਲੇ ‘ਚ ਮਾਰ ਕੇ 40 ਜਵਾਨ ਸ਼ਹੀਦ ਕਰ ਦਿੱਤੇ ਸਨ।

Author: ElectionAdda